ਕੈਪਟਨ ਦੀ ਧੀ ਨੇ ਪੰਜਾਬ BJP ਦੇ ਨਵੇਂ ਪ੍ਰਧਾਨ Kewal Dhillon ਨਾਲ ਕੀਤੀ ਮੁਲਾਕਾਤ

👁 5

ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਦੀ ਖੁੱਲ੍ਹ ਕੇ ਆਲੋਚਨਾ ਕੀਤੀ ਸੀ। ਪਰ ਇਸ ਦੇ ਕੁਝ ਦਿਨਾਂ ਬਾਅਦ ਹੀ, ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਨੇ ਪਟਿਆਲਾ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਕੇਵਲ ਸਿੰਘ ਢਿੱਲੋਂ ਦੇ ਨਿਵਾਸ ਸਥਾਨ ਉੱਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।

ਮੁਲਾਕਾਤ ਦੌਰਾਨ ਜੈ ਇੰਦਰ ਕੌਰ ਨੇ ਕੇਵਲ ਸਿੰਘ ਢਿੱਲੋਂ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਨੇ ਆਪਣਾ ਸਮਰਥਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਢਿੱਲੋਂ ਪੰਜਾਬ ਵਿੱਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ।

ਇਸ ਮੁਲਾਕਾਤ ਨੂੰ ਸਿਆਸੀ ਤੌਰ 'ਤੇ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਅਮਰਿੰਦਰ ਨੇ ਢਿੱਲੋਂ ਨੂੰ ਪ੍ਰਧਾਨ ਬਣਾਏ ਜਾਣ 'ਤੇ ਖੁੱਲ੍ਹ ਕੇ ਇਤਰਾਜ਼ ਪ੍ਰਗਟ ਕੀਤਾ ਸੀ, ਜਿਸ ਨਾਲ ਪੰਜਾਬ ਭਾਜਪਾ ਦੇ ਅੰਦਰ ਫੁੱਟ ਹੋਣ ਦੇ ਅੰਦਾਜ਼ੇ ਲਗਾਏ ਜਾਣ ਲੱਗ ਪਏ ਸਨ।

💬 Yorumlar (0)

Yorum Yaz

Yorumunuz onaydan sonra yayınlanır.

Henüz yorum yok. İlk yorumu siz yazın.