ਮੁੱਖ ਮੰਤਰੀ ਭਗਵੰਤ ਮਾਨ ਅੱਜ 12ਵੀਂ ਜਮਾਤ ਦੇ ਟਾਪਰਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 14 ਮਈ - ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ 12ਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕਰਨਗੇ। ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਨਤੀਜੇ ਦਿਖਾਈ ਦੇ ਰਹੇ ਹਨ। 416 ਸਰਕਾਰੀ ਸਕੂਲਾਂ ਨੇ 12ਵੀਂ ਜਮਾਤ ਵਿੱਚ 100 ਫੀਸਦੀ ਪਾਸ ਦਰ ਪ੍ਰਾਪਤ ਕੀਤੀ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ।
ਮਾਨਸਾ ਦੀ ਸੁਪਨੀਤ ਕੌਰ ਨੇ 500/500 ਅੰਕਾਂ ਨਾਲ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਲੁਧਿਆਣਾ ਦੀ ਸੁਹਾਨੀ ਚੌਹਾਨ ਨੇ 500/500 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਲੁਧਿਆਣਾ ਦੀ ਦਿਵਯਾਂਸ਼ੀ ਨੇ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।