ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਸੰਭਾਲਣਗੇ ਅਹੁਦਾ
ਚੰਡੀਗੜ੍ਹ, 3 ਜੂਨ - ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਆਪਣਾ ਅਹੁਦਾ ਸੰਭਾਲਣਗੇ। ਉਹ ਸਵੇਰੇ 10 ਵਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਚਾਰਜ ਸੰਭਾਲਣਗੇ। ਇਸ ਤੋਂ ਬਾਅਦ ਸੈਕਟਰ 37 ਦੇ ਕਾਨੂੰਨ ਭਵਨ ਵਿੱਚ ਇੱਕ ਸਮਾਰੋਹ ਹੋਵੇਗਾ।
ਭਾਜਪਾ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ, ਜਿਨ੍ਹਾਂ ਵਿੱਚ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਣਾ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਹਨ, ਇਸ ਸਮਾਗਮ ਵਿੱਚ ਸ਼ਾਮਿਲ ਹੋਣਗੇ। ਢਿੱਲੋਂ ਇਸ ਸਮਾਗਮ ਦੌਰਾਨ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ।