ਪੰਜਾਬ ਭਾਜਪਾ ਲੀਡਰਸ਼ਿਪ ਨੂੰ ਦਿੱਲੀ ਤਲਬ: ਅੱਜ ਸ਼ਾਮ ਹੰਗਾਮੀ ਮੀਟਿੰਗ, 2027 ਚੋਣਾਂ 'ਤੇ ਰਣਨੀਤੀ ਬਣੇਗੀ

👁 3

ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਸ਼ੁੱਕਰਵਾਰ ਸ਼ਾਮ ਨਵੀਂ ਦਿੱਲੀ ਵਿੱਚ ਇੱਕ ਹੰਗਾਮੀ ਬੈਠਕ ਲਈ ਤੁਰੰਤ ਤਲਬ ਕੀਤਾ ਹੈ। ਪਾਰਟੀ ਦੇ ਕੌਮੀ ਸੰਗਠਨ ਮਹਾਮੰਤਰੀ ਬੀ. ਐੱਲ. ਸੰਤੋਸ਼ ਅੱਜ ਸ਼ਾਮ ਕਰੀਬ 6 ਵਜੇ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਸਾਬਕਾ ਸੂਬਾ ਪ੍ਰਧਾਨਾਂ ਨਾਲ ਇਸ ਵਿਸ਼ੇਸ਼ ਮੀਟਿੰਗ ਕਰਨਗੇ। ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਤੇ ਹੋਰ ਆਗੂ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਦੱਸਿਆ ਜਾ ਰਿਹਾ ਹੈ ਕਿ ਇਸ ਉੱਚ ਪੱਧਰੀ ਬੈਠਕ ਦੌਰਾਨ ਪੰਜਾਬ ਇਕਾਈ ਲਈ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ, ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਖ਼ਾਸ ਕਰਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਭਵਿੱਖੀ ਰਣਨੀਤੀ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਤੋਂ ਬਾਅਦ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਮੀਟਿੰਗ ਵਿੱਚ ਜਨਰਲ ਸਕੱਤਰ ਅਨਿਲ ਸਾਰੀਨ, ਸੀਨੀਅਰ ਆਗੂ ਅਸ਼ਵਨੀ ਸ਼ਰਮਾ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਵਿਜੇ ਸਾਂਪਲਾ ਅਤੇ ਮਨੋਰੰਜਨ ਕਾਲੀਆ ਨੂੰ ਵੀ ਸੱਦਿਆ ਗਿਆ ਹੈ।

ਪ੍ਰਧਾਨ ਬਣਨ ਮਗਰੋਂ ਕੇਵਲ ਸਿੰਘ ਢਿੱਲੋਂ ਦੀ ਇਹ ਪਹਿਲੀ ਮੀਟਿੰਗ ਹੈ, ਜਿਸ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਅਤੇ ਨਵੀਂ ਲੀਡਰਸ਼ਿਪ ਟੀਮ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।

💬 Yorumlar (0)

Yorum Yaz

Yorumunuz onaydan sonra yayınlanır.

Henüz yorum yok. İlk yorumu siz yazın.