ਪੰਜਾਬ 'ਚ ਨਸ਼ਿਆਂ ਦਾ ਕਹਿਰ: ਚਿੱਟੇ ਦੀ ਭੇਟ ਚੜ੍ਹੇ ਨੌਜਵਾਨਾਂ ਦੀਆਂ ਤਸਵੀਰਾਂ ਨਾਲ ਪ੍ਰਦਰਸ਼ਨ

👁 4

ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਨੇ ਇੱਕ ਵਾਰ ਫਿਰ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ। ਚਿੱਟੇ ਕਾਰਨ ਫੌਤ ਹੋਏ ਨੌਜਵਾਨਾਂ ਦੀਆਂ ਤਸਵੀਰਾਂ ਹੱਥਾਂ 'ਚ ਲੈ ਕੇ ਉਨ੍ਹਾਂ ਦੇ ਮਾਪਿਆਂ, ਪਤਨੀਆਂ ਅਤੇ ਬੱਚਿਆਂ ਨੇ ਇੱਥੇ ਪ੍ਰਦਰਸ਼ਨ ਕੀਤਾ। ਇਹ ਨਿਵੇਕਲਾ ਪ੍ਰਦਰਸ਼ਨ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਵੀ ਸਵਾਲ ਖੜ੍ਹੇ ਕਰ ਗਿਆ।

ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੀਤੇ ਗਏ ਮੁਜ਼ਾਹਰੇ ਦੌਰਾਨ ਨਸ਼ਾ ਤਸਕਰੀ ਰੋਕਣ ਲਈ ਪ੍ਰਭਾਵੀ ਕਦਮ ਚੁੱਕਣ ’ਤੇ ਜ਼ੋਰ ਦਿੰਦਿਆਂ ਲੋਕਾਂ ਨੂੰ ਖੁਦ ਇਕਜੁੱਟ ਹੋ ਕੇ ਅੱਗੇ ਲੱਗਣ ਦਾ ਸੱਦਾ ਦਿੱਤਾ ਗਿਆ ਅਤੇ ਸਰਕਾਰ ਅੱਗੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਰੱਖੀ ਗਈ। ਆਗੂਆਂ ਨੇ ਕਿਹਾ ਕਿ ਇਲਾਕੇ ਦੇ ਪਿੰਡਾਂ ਵਿੱਚ ਦਰਜਨਾਂ ਨੌਜਵਾਨ ਚਿੱਟੇ ਦੀ ਭੇਟ ਚੜ੍ਹੇ ਹਨ। ਪੀੜਤ ਪਰਿਵਾਰਾਂ ਦੇ ਘਰਾਂ ’ਚ ਭੰਗ ਭੁੱਜਣ ਲੱਗੀ ਹੈ। ਪਰਿਵਾਰਾਂ ਦੀ ਦਰਦਨਾਕ ਹਾਲਤ ਦੇ ਮੱਦੇਨਜ਼ਰ ਉਨ੍ਹਾਂ ਦੀ ਸਾਰ ਲੈਣੀ ਜ਼ਰੂਰੀ ਹੈ।

ਸਥਾਨਕ ਬੱਸ ਅੱਡੇ ’ਚ ਇਕੱਤਰ ਹੋ ਕੇ ਰੈਲੀ ਕਰਨ ਮਗਰੋਂ ਉਪ ਮੰਡਲ ਮੈਜਿਸਟਰੇਟ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮਗਰੋਂ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ। ਸੂਬਾਈ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ ਅਤੇ ਨੌਜਵਾਨ ਆਗੂ ਕਰਮਜੀਤ ਸਿੰਘ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਮਾਪਿਆਂ ਦਾ ਸਹਾਰਾ ਬਣਨਾ ਸੀ ਉਹੀ ਚਿੱਟੇ ਦੀ ਦਲਦਲ ’ਚ ਵੜ੍ਹ ਕੇ ਮਾਪਿਆਂ ਲਈ ਮੁਸੀਬਤ ਬਣ ਰਹੇ ਹਨ। ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲੀਸ ਗੱਠਜੋੜ ਤੋੜਨ ’ਤੇ ਜ਼ੋਰ ਦਿੰਦਿਆਂ ਨਾਅਰੇ ਵੀ ਬੁਲੰਦ ਕੀਤੇ ਗਏ। ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਚਿੱਟੇ ਤੋਂ ਬਚਾਉਣ ਦੀ ਲੋੜ ਹੈ। ਇੱਕਠ ਨੂੰ ਗੁਰਮੀਤ ਸਿੰਘ ਮੱਲ੍ਹਾ, ਡਾ. ਪਾਲ ਸਿੰਘ, ਕੁਲਵੰਤ ਸਹੋਤਾ ਅਤੇ ਮਜ਼ਦੂਰ ਆਗੂ ਕੁਲਵੰਤ ਸਿੰਘ ਨੇ ਵੀ ਸੰਬੋਧਨ ਕੀਤਾ।

‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।

💬 Yorumlar (0)

Yorum Yaz

Yorumunuz onaydan sonra yayınlanır.

Henüz yorum yok. İlk yorumu siz yazın.