ਪ੍ਰਵਾਸੀ ਪੰਜਾਬੀਆਂ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਵੀਡੀਓ ਕਾਨਫਰੰਸ ਰਾਹੀਂ ਦੱਸੀਆਂ ਆਪਣੀਆਂ ਮੁਸ਼ਕਲਾਂ

👁 9

ਲੈਸਟਰ (ਇੰਗਲੈਂਡ), 14 ਮਈ (ਸੁਖਜਿੰਦਰ ਸਿੰਘ ਢੱਡੇ) - ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਹੱਲ ਕਰਨ ਲਈ ਕਰਵਾਈ ਗਈ ਆਨਲਾਈਨ ਐਨ.ਆਰ.ਆਈ. ਮਿਲਣੀ ਨੂੰ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਹੋਈ ਇਸ ਵੀਡੀਓ ਕਾਨਫਰੰਸ ਵਿੱਚ ਇੰਗਲੈਂਡ, ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਅਮਰੀਕਾ ਅਤੇ ਯੂਰਪ ਸਮੇਤ ਕਈ ਦੇਸ਼ਾਂ ਦੇ ਪੰਜਾਬੀ ਐਨ.ਆਰ.ਆਈ. ਨੇ ਹਿੱਸਾ ਲਿਆ ਅਤੇ ਆਪਣੇ ਮਸਲੇ ਸਰਕਾਰ ਦੇ ਧਿਆਨ ਵਿੱਚ ਲਿਆਂਦੇ।

ਇਸ ਮਿਲਣੀ ਦੌਰਾਨ ਕਰੀਬ 16 ਐਨ.ਆਰ.ਆਈ. ਪੰਜਾਬੀਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਵਿੱਚ ਜ਼ਮੀਨੀ ਵਿਵਾਦ, ਪਰਿਵਾਰਕ ਮਾਮਲੇ, ਪੁਲਿਸ ਕਾਰਵਾਈ, ਸਰਕਾਰੀ ਦਫ਼ਤਰਾਂ ਵਿੱਚ ਪੈਂਦੀਆਂ ਦਿੱਕਤਾਂ, ਧੋਖਾਧੜੀ ਅਤੇ ਜਾਇਦਾਦਾਂ ਨਾਲ ਜੁੜੇ ਮਸਲੇ ਸ਼ਾਮਲ ਸਨ। ਪ੍ਰਵਾਸੀਆਂ ਨੇ ਕਿਹਾ ਕਿ ਅਕਸਰ ਉਨ੍ਹਾਂ ਨੂੰ ਪੰਜਾਬ ਵਿੱਚ ਜਾਇਦਾਦਾਂ ਅਤੇ ਹੋਰ ਕੰਮਾਂ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਅਜਿਹੀਆਂ ਆਨਲਾਈਨ ਮਿਲਣੀਆਂ ਨਾਲ ਉਹ ਸਿੱਧੇ ਸਰਕਾਰ ਤੱਕ ਪਹੁੰਚ ਸਕਦੇ ਹਨ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਉੱਚ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਨੇ ਹਰੇਕ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜਲਦੀ ਕਾਰਵਾਈ ਦਾ ਭਰੋਸਾ ਦਿੱਤਾ। ਕਈ ਮਾਮਲਿਆਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਪੰਜਾਬੀਆਂ ਨੇ ਪੰਜਾਬ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ, ਅਤੇ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਭਵਿੱਖ ਵਿੱਚ ਵੀ ਅਜਿਹੀਆਂ ਆਨਲਾਈਨ ਮਿਲਣੀਆਂ ਜਾਰੀ ਰਹਿਣਗੀਆਂ ਤਾਂ ਜੋ ਪ੍ਰਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।

ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਵਾਸੀ ਪੰਜਾਬੀਆਂ ਲਈ ਬਹੁਤ ਵਧੀਆ ਉਪਰਾਲਾ ਹੈ, ਜਿਸ ਨਾਲ ਭਾਈਚਾਰੇ ਵਿੱਚ ਭਰੋਸਾ ਵਧੇਗਾ।

ਪ੍ਰਵਾਸੀ ਪੰਜਾਬੀਆਂ ਨੇ ਵੀ ਇਸ ਮਿਲਣੀ ਨੂੰ ਸਫਲ ਅਤੇ ਲਾਭਦਾਇਕ ਦੱਸਿਆ, ਕਿਉਂਕਿ ਹੁਣ ਉਨ੍ਹਾਂ ਨੂੰ ਲੰਮਾ ਇੰਤਜ਼ਾਰ ਨਹੀਂ ਕਰਨਾ ਪੈਂਦਾ। ਕਈ ਐਨ.ਆਰ.ਆਈ. ਨੇ ਇਸ ਪ੍ਰਕਿਰਿਆ ਨੂੰ ਲੋਕ ਹਿੱਤ ਵਿੱਚ ਮਹੱਤਵਪੂਰਨ ਕਦਮ ਦੱਸਿਆ।

💬 Yorumlar (0)

Yorum Yaz

Yorumunuz onaydan sonra yayınlanır.

Henüz yorum yok. İlk yorumu siz yazın.