Punjab Congress 'ਚ ਫੇਰਬਦਲ ਦੀ ਸੰਭਾਵਨਾ, ਅੱਜ ਹੰਗਾਮੀ ਮੀਟਿੰਗ

👁 11

ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਆਲ ਇੰਡੀਆ ਕਾਂਗਰਸ ਕਮੇਟੀ ਨੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਹੰਗਾਮੀ ਮੀਟਿੰਗ ਸੱਦੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਸ਼ਾਮ 4 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਪੰਜ ਸੀਨੀਅਰ ਆਗੂ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਰਾਹੁਲ ਗਾਂਧੀ, ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੈ ਇੰਦਰ ਸਿੰਗਲਾ ਸ਼ਾਮਲ ਹਨ।

ਪੰਜਾਬ ਭਾਜਪਾ ਵੱਲੋਂ ਨਵੇਂ ਪ੍ਰਧਾਨ ਦੇ ਐਲਾਨ ਤੋਂ ਬਾਅਦ ਕਾਂਗਰਸ ਨੇ ਵੀ ਸਰਗਰਮੀ ਵਧਾ ਦਿੱਤੀ ਹੈ। ਮੀਟਿੰਗ ਵਿੱਚ ਪ੍ਰਧਾਨਗੀ ਵਿੱਚ ਫੇਰਬਦਲ ਸਬੰਧੀ ਵਿਚਾਰ-ਚਰਚਾ ਹੋਣ ਦੀ ਸੰਭਾਵਨਾ ਹੈ। ਹਾਈਕਮਾਨ ਕਿਸੇ ਵੀ ਬਦਲਾਅ ਤੋਂ ਪਹਿਲਾਂ ਸੀਨੀਅਰ ਆਗੂਆਂ ਨੂੰ ਭਰੋਸੇ ਵਿੱਚ ਲੈਣਾ ਚਾਹੁੰਦਾ ਹੈ।

ਦੱਸਣਯੋਗ ਹੈ ਕਿ ਪਿਛਲੀ ਵਾਰ 22 ਜਨਵਰੀ ਨੂੰ ਹੋਈ ਮੀਟਿੰਗ ਵਿੱਚ ਕੇ.ਸੀ. ਵੇਣੂਗੋਪਾਲ ਨੇ ਲੀਡਰਸ਼ਿਪ ਤਬਦੀਲੀ ਤੋਂ ਇਨਕਾਰ ਕਰਦਿਆਂ ਗੁੱਟਬਾਜ਼ੀ ਲਈ ਆਗੂਆਂ ਨੂੰ ਤਾੜਨਾ ਕੀਤੀ ਸੀ। ਉਸ ਵੇਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਰਾਹਤ ਮਿਲ ਗਈ ਸੀ। ਹੁਣ ਦੇਖਣਾ ਹੋਵੇਗਾ ਕਿ ਇਸ ਵਾਰ ਕੀ ਫੈਸਲਾ ਹੁੰਦਾ ਹੈ।

💬 Yorumlar (0)

Yorum Yaz

Yorumunuz onaydan sonra yayınlanır.

Henüz yorum yok. İlk yorumu siz yazın.